ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ 45000 ਕਿਲੋ ਕਣਕ ਦਾ ਆਟਾ, 9000 ਕਿਲੋ ਦਾਲਾਂ ਅਤੇ 9000 ਕਿਲੋਂ ਖੰਡ ਮੁਹੱਈਆ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ 45000 ਕਿਲੋ ਕਣਕ ਦਾ ਆਟਾ, 9000 ਕਿਲੋ ਦਾਲਾਂ ਅਤੇ 9000 ਕਿਲੋਂ ਖੰਡ ਮੁਹੱਈਆ

ਜਲੰਧਰ , 27 ਅਪ੍ਰੈਲ (ਸੰਦੀਪ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਦੀ ਕੜੀ ਤਹਿਤ ਜ਼ਿਲ੍ਹੇ ਵਿੱਚ 4500 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।
                         ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁੱਕੇ ਰਾਸ਼ਨ ਦੇ ਪੈਕੇਟ ਬਣਾਉਣ ਅਤੇ ਵੰਡ ਦੇ ਕੰਮ ਦੀ ਨਿਗਰਾਨੀ ਕਰ ਰਹੇ ਹਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ 4500 ਸੁੱਕੇ ਰਾਸ਼ਨ ਦੇ ਪੈਕੇਅ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਭੇਜੇ ਗਏ ਹਨ।
                        ਉਨ੍ਹਾਂ ਦੱਸਿਆ ਕਿ ਇਨਾਂ ਪੇੈਕੇਟਾਂ ਵਿੱਚ 10 ਕਿਲੋ ਕਣਕ ਦਾ ਆਟਾ, 2 ਕਿਲੋ ਦਾਲਾਂ ਅਤੇ 2 ਕਿਲੋ ਖੰਡ ਹੈ। ਉਨ੍ਹਾ ਕਿਹਾ ਕਿ ਇਸ ਔਖੀ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
                        ਉਨ੍ਹਾਂ ਇਹ ਵੀ ਦੱਸਿਆ ਕਿ ਸਮਾਜ ਦੇ ਹਰ ਵਰਗ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਇਸ ਵੰਡ ਕੇਂਦਰ ਵਿਖੇ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵਲੋਂ ਇਸ ਔਖੇ ਸਮੇਂ ਵਿੱਚ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

super visa