ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਨਤਕ ਵੰਡ ਪ੍ਰਣਾਲੀ ਤਹਿਤ 2.25 ਲੱਖ ਪਰਿਵਾਰਾਂ ’ਚ ਵੰਡੀ ਜਾਵੇਗੀ 26000 ਮੀਟਰਿਕ ਟਨ ਕਣਕ
ਜਲੰਧਰ 31 ਮਾਰਚ (ਨਿਊਜ85ਪੰਜਾਬ) - ਸਮਾਜ ਦੇ ਕਮਜ਼ੋਰ ਵਰਗਾਂ ਅਤੇ ਲੋੜਵੰਦ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੀ ਰਾਹਤ ਪ੍ਰਦਾਨ ਕਰਦਿਆਂ ਜਨਤਕ ਵੰਡ ਪ੍ਰਣਾਲੀ ਤਹਿਤ ਘਰ-ਘਰ ਕਣਕ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋੀ ਜ਼ਿਲ੍ਹੇ ਦੇ 2.25 ਲੱਖ ਪਰਿਵਾਰਾ ਨੂੰ ਜਨਤਕ ਵੰਡ ਪ੍ਰਣਾਲੀ ਤਹਿਤ 26000 ਮੀਟਰਿਕ ਕਣਕ ਰਾਸ਼ਨ ਡਿਪੂਆਂ ਰਾਹੀਂ ਵੰਡੀ ਜਾ ਰਹੀ ਹੈ। ਭਾਵੇਂ ਕਿ ਜ਼ਿਲ੍ਹੇ ਵਿੱਚ ਕਰਫ਼ਿਊ ਲੱਗਣ ਕਰਕੇ ਰਾਸ਼ਨ ਡਿਪੂ ਬੰਦ ਹੋ ਗਏ ਸਨ ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਟੀਮਾਂ ਰਾਹੀਂ ਲੋਕਾਂ ਦੇ ਘਰਾਂ ਤੱਕ ਕਣਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਨੂੰ ਇਸ ਅਹਿਮ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਬਲਾਕਾਂ ਵਿੱਚ 22000 ਮੀਟਰਿਕ ਟਨ ਕਣਕ ਵੰਡੀ ਜਾ ਚੁੱਕੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ 30 ਕਿਲੋ ਦੇ ਪੈਕਟ ਵਿੱਚ ਹਰ ਘਰ ਤੱਕ ਕਣਕ ਪਹੁੰਚਾਈ ਜਾ ਰਹੀ ਹੈ ਜਦਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਯੋਗ ਲਾਭਪਾਤਰੀਆਂ ਤੱਕ ਜਲਦ ਤੋਂ ਜਲਦ ਕਣਕ ਪਹੁੰਚਾਈ ਜਾਵੇ। ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਕਣਕ ਵੰਡਣ ਦੇ ਅਹਿਮ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਲੋੜਵੰਦ ਲੋਕਾਂ ਨੂੰ ਸਹੂਲਤ ਪਹੁੰਚਾਉਣ ਲਈ ਇਸ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵਲੋਂ ਜਨਤਕ ਵੰਡ ਪ੍ਰਣਾਲੀ ਤਹਿਤ ਕਣਕ ਵੰਡਣ ਦੀ ਪ੍ਰਕਿਰਿਆ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ।
.jpg)








.jpg)
.jpeg)

.jpeg)

.jpeg)
