ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲੰਧਰ’ਚ ਲੋੜਵੰਦ ਲੋਕਾਂ ਨੂੰ 45000 ਕਿਲੋ ਕਣਕ ਦਾ ਆਟਾ, 9000 ਕਿਲੋ ਦਾਲਾਂ ਅਤੇ 9000 ਕਿਲੋ ਖੰਡ ਤਕਸੀਮ
ਜਲੰਧਰ 19 ਅਪ੍ਰੈਲ (ਸੰਦੀਪ) – ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਦੀ ਕੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ 4500 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਪਿਤ ਕੀਤੇ ਗਏ ਵੇਅਰ ਹਾਊਸ ਦੀ ਦੇਖਰੇਖ ਕਰ ਰਹੇ ਹਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ 4500 ਸੁੱਕੇ ਰਾਸ਼ਨ ਦੇ ਪੈਕੇਟ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਪੈਕੇਟ ਵਿੱਚ 10 ਕਿਲੋ ਕਣਕ ਦਾ ਆਟਾ, 2 ਕਿਲੋ ਦਾਲਾਂ ਅਤੇ 2 ਕਿਲੋਂ ਖੰਡ ਸ਼ਾਮਿਲ ਹੈ।
ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਜ ਦੇ ਹਰ ਵਰਗ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਇਸ ਵੰਡ ਕੇਂਦਰ ਵਿਖੇ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਦੂਰ ਦੁਰਾਡੇ ਦੇ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟਰੱਕ ਜਾਂ ਟਾਟਾ 407 ਜਾਂ ਹੋਰ ਵਾਹਨ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਮਾਜ ਦੇ ਹਰ ਲੋੜਵੰਦ ਲੋਕਾਂ ਅਤੇ ਖਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ।
.jpg)



.jpg)




.jpg)
.jpeg)

.jpeg)

.jpeg)
