ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ ਨੂੰ 3000 ਸੁੱਕੇ ਰਾਸ਼ਨ ਦੇ ਪੈਕੇਟ ਮੁਹੱਈਆ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ ਨੂੰ 3000 ਸੁੱਕੇ ਰਾਸ਼ਨ ਦੇ ਪੈਕੇਟ ਮੁਹੱਈਆ

ਜਲੰਧਰ, 18 ਮਈ (ਸੰਦੀਪ) – ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਲੜੀ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ 3000 ਲੋਕਾਂ ਨੂੰ ਸੁੱਕੇ ਰਾਸ਼ਨ ਦੇ ਪੈਕੇਟ ਮੁਹੱਈਆ ਕਰਵਾਏ ਗਏ।
                                    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਜੋ ਸੁੱਕੇ ਰਾਸ਼ਨ ਦੇ ਪੈਕੇਟ ਬਣਾਉਣ ਅਤੇ ਉਨਾਂ ਦੀ ਵੰਡ ਨੂੰ ਯਕੀਨੀ ਬਣਾ ਰਹੇ ਹਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ 3000 ਸੁੱਕੇ ਰਾਸ਼ਨ ਦੇ ਪੈਕੇਟ ਭੇਜੇ ਗਏ।
                             ਉਨ੍ਹਾਂ ਕਿਹਾ ਕਿ ਸੁੱਕੇ ਰਾਸ਼ਨ ਦੇ ਪੈਕਟ ਤਿਆਰ ਕਰਨ ਅਤੇ ਵੰਡਣ ਸਮੇਂ ਮੈਡੀਕਲ ਪ੍ਰੋਟੋਕਾਲ ਜਿਵੇਂ ਕਿ ਹੱਥਾਂ ਨੂੰ ਧੋਣਾ, ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਨੂੰ ਬਣਾਈ ਰੱਖਣ ਲਈ ਜਰੂਰੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
                             ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।  ਉਨ੍ਹਾਂ ਇਹ ਵੀ ਦੱਸਿਆ ਕਿ ਸਮਾਜ ਦੇ ਹਰ ਵਰਗ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਇਸ ਵੰਡ ਕੇਂਦਰ ਵਿਖੇ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। 
                             ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ।

super visa