ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਨ ਲਾਈਨ ਕੌਂਸਲਿਗ ਦੀ ਪੇਸ਼ਕਸ
ਜਲੰਧਰ , 27 ਅਪ੍ਰੈਲ (ਸੰਦੀਪ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਨ ਲਾਈਨ ਕੌਂਸÇਲੰਗ ਦੀ ਸੁਵਿਧਾ ਦੀ ਪੇਸ਼ਕਸ ਕੀਤੀ ਗਈ ਹੈ ਤਾਂ ਜੋ ਉਹ ਸੂਬੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਾਅਦ ਹਲਾਤ ਆਮ ਵਾਂਗ ਹੋਣ ’ਤੇ ਮੁਕਾਬਲੇ ਦੇ ਇਮਤਿਹਾਨਾਂ ਨੂੰ ਪਾਸ ਕਰ ਸਕਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬੇ ਵਿੱਚ ਲਗਾਏ ਗਏ ਕਰਫ਼ਿਊ ਦੇ ਮੱਦੇਨਜ਼ਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਲੋਂ ਸੋਮਵਾਰ ਤੋਂ ਨੌਜਵਾਨਾਂ ਲਈ ਆਨ ਲਾਈਨ ਕੌਂਸÇਲੰਗ ਸੈਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਦੇ ਕਾਊਂਸਲਰਾਂ ਵਲੋਂ ਇਮਤਿਹਾਨ ਪਾਸ ਕਰਨ ਤੋਂ ਇਲਾਵਾ ਰੋਜ਼ਗਾਰ ਪ੍ਰਾਪਤੀ ਦੇ ਵੱਖ-ਵੱਖ ਮੌਕਿਆਂ ਅਤੇ ਵਿਦੇਸ਼ਾਂ ਵਿੱਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਇੰਟਰਵਿਊ ਅਤੇ ਅਪਣਾ ਯੋਗਤਾ ਦਾ ਨਿੱਜੀ ਵੇਰਵਾ ਤਿਆਰ ਕਰਨ ਸਬੰਧੀ ਵੀ ਵਿਸਥਾਰ ਵਿੱਚ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਾਊਂਸਲਰਾਂ ਵਲੋਂ ਸਵੈ ਰੋਜ਼ਗਾਰ ਸਕੀਮਾਂ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵੀ ਦੱਸਿਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਵਲੋਂ ਇਸ ਸਕੀਮ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਨੀਤਾ ਕਲਿਆਣ ਨੇ ਦੱਸਿਆ ਕਿ ਆਨ ਲਾਈਨ ਕਾਊਂਸÇਲੰਗ ਦੇ ਚਾਹਵਾਨ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫਤਰ ਜਾਂ ਕਰੀਆ ਕਾਊਂਸਲਰ ਜਸਵੀਰ ਸਿੰਘ ਨਾਲ ਉਨਾਂ ਦੇ ਮੋਬਾਇਲ ਨੰਬਰ 89683-21674 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨ ਲਾਈਨ ਕਾਊਂਸÇਲੰਗ ਦੀਆਂ ਸੇਵਾਵਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।
.jpg)



.jpg)




.jpg)
.jpeg)

.jpeg)

.jpeg)
