ਜ਼ਿਲ੍ਹੇ ਦੇ 898 ਪਿੰਡਾਂ ਵਿੱਚ ਇਕ ਲੱਖ ਲੀਟਰ ਤੋਂ ਜ਼ਿਆਦਾ ਸੋਡੀਅਮ ਹਾਈਪੋਕਲੋਰਾਈਟ ਦਵਾਈ ਦਾ ਛਿੜਕਾਅ

ਜ਼ਿਲ੍ਹੇ ਦੇ 898 ਪਿੰਡਾਂ ਵਿੱਚ ਇਕ ਲੱਖ ਲੀਟਰ ਤੋਂ ਜ਼ਿਆਦਾ ਸੋਡੀਅਮ ਹਾਈਪੋਕਲੋਰਾਈਟ ਦਵਾਈ ਦਾ ਛਿੜਕਾਅ

ਜਲੰਧਰ 7 ਅਪ੍ਰੈਲ (ਨਿਊਜ85ਪੰਜਬ) –  ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ 898 ਪਿੰਡਾਂ ਨੁੂੰ ਪੂਰੀ ਤਰ੍ਹਾਂ ਸਵੱਛ ਕਰਨ ਦੇ ਮੰਤਵ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਕ ਲੱਖ ਲੀਟਰ ਸੋਡੀਅਮ ਹਾਈਪੋਕਲੋਰਾਈਟ ਦਵਾਈ ਦਾ ਛਿੜਕਾਅ ਕਰਕੇ ਚਾਰ ਗੇੜ ਮੁਕੰਮਲ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਇਕਬਾਲਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪਿੰਡਾ ਨੂੰ ਰੋਗਾਣੂ ਮੁਕਤ ਕਰਨ ਲਈ ਦਵਾਈ ਛਿੜਕਾਉਣ ਸਬੰਧੀ ਮੁਹਿੰਮ ਪੂਰੇ ਜੋਰਾਂ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀਆ ਟੀਮਾਂ ਵਲੋਂ ਜ਼ਿਲ੍ਹੇ ਦੇ 2.16 ਲੱਖ ਘਰਾਂ ਨੂੰ ਸਵੱਛ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ 898 ਪਿੰਡਾਂ ਵਿੱਚ ਦਵਾਈ ਦੇ ਛਿੜਕਾਅ ਸਬੰਧੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਕ ਲੱਖ ਲੀਟਰ ਸੋਡੀਅਮ ਹਾਈਪੋਕਲੋਰਾਈ ਦਵਾਈ ਵਿੱਚ 10 ਗੁਣਾਂ ਪਾਣੀ ਮਿਲਾ ਕੇ ਦਵਾਈ ਦਾ ਛਿੜਕਾਅ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਲਈ ਵਿਭਾਗ ਵਲੋਂ 1760 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨਾਂ ਵਲੋਂ ਖੁਦ ਇਸ ਵਿਸੇਸ਼ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਸ ਮੁਹਿੰਮ ਨੂੰ ਨਿਰਧਾਰਿਤ ਸਮੇਂ ਵਿੱਚ ਜਲਦ ਮੁਕੰਮਲ ਕਰ ਲਿਆ ਜਾਵੇਗਾ।
 

super visa