ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਨਿਯਮਤ ਤੌਰ ’ਤੇ ਹੋਣਗੇ ਡੀ-ਸੈਨੀਟਾਈਜ਼

ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਨਿਯਮਤ ਤੌਰ ’ਤੇ ਹੋਣਗੇ ਡੀ-ਸੈਨੀਟਾਈਜ਼

ਜਲੰਧਰ 15 ਅਪ੍ਰੈਲ (ਨਿਊਜ85ਪੰਜਾਬ) -  ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਕ ਵਿਸ਼ੇਸ਼ ਪਹਿਲ ਕਦਮੀ ਕਰਦਿਆਂ 15 ਅਪ੍ਰੈਲ ਤੋਂ 31 ਮਈ ਤੱਕ ਚੱਲਣ ਵਾਲੀ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਇਕ ਵਿਸ਼ੇਸ਼ ਮੁਹਿੰਮ ਦੌਰਾਨ ਦਵਾਈ ਦਾ ਛਿੜਕਾਅ ਕਰਕੇ ਰੋਗਾਣੂ ਮੁਕਤ ਕੀਤੇ ਜਾਣਗੇ।
                             ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ 156 ਖ਼ਰੀਦ ਕੇਂਦਰਾਂ ਨੂੰ ਰੋਗਾਣੂ ਮੁਕਤ ਕਰਨ ਵਿਸ਼ੇਸ਼ ਕਦਮ ਚੁੱਕੇ ਗਏ ਹਨ।  ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸੈਂਕੜੇ ਕਿਸਾਨ ਰੋਜ਼ਾਨਾ ਮੰਡੀਆਂ ਵਿੱਚ ਆਉਣਗੇ ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਰੂਰੀ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਖ਼ਰੀਦ ਕੇਂਦਰਾਂ ਨੂੰ ਨਿਯਮਤ ਤੌਰ ’ਤੇ ਰੋਗਾਣੂ ਮੁਕਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
                             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਬੋਰਡ ਦੀਆਂ ਟੀਮਾਂ ਵਲੋਂ 15 ਅਪ੍ਰੈਲ ਤੋਂ 31 ਮਈ ਤੱਕ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਡੀ-ਸੈਨੀਟਾਈਜ਼ ਕਰਨ ਲਈ ਦਵਾਈ ਦੇ ਛਿੜਕਾਅ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਇਕੋ ਮੰਤਵ ਕੋਰੋਨਾ ਵਾਇਰਸ ਨੂੰ ਮੰਡੀ ਵਿੱਚ ਫੈਲਣ ਤੋਂ ਰੋਕਣਾ ਹੈ ਅਤੇ ਛਿੜਕਾਅ ਲਈ ਦਵਾਈ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਮੁਹੱਈਆ ਕਰਵਾਈ ਜਾਵੇਗੀ।
                             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋਰਡ ਦੀਆਂ ਟੀਮਾਂ ਵਲੋਂ ਸੋਡੀਅਮ ਹਾਈਪੋਕਲੋਰਾਈਟ ਦਾ ਮੰਡੀਆਂ ਵਿੱਚ ਛਿੜਕਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਦਵਾਈ ਦੇ ਛਿੜਕਾਅ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਕਰਮਚਾਰੀਆਂ ਲਈ ਮੰਡੀਆਂ ਵਿੱਚ ਮਾਸਕ, ਹੈਂਡ ਸੈਨੀਟਾਈਜ਼ਰ, ਸਾਬਣ ਤੇ ਪਾਣੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।
                             ਇਸ ਉਪਰੰਤ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਫਲੈਗ ਮਾਰਚ ਜੋ ਕਿ ਕੋਰਟ ਕੰਪਲੈਕਸ ਚੌਕ, ਹੋਟਲ ਕਮਲ ਪੇਲੈਸ ਚੌਕ, ਲਾਲ ਬਹਾਦਰ ਸ਼ਾਸ਼ਤਰੀ ਮਾਰਕਿਟ ਚੌਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾ ਗੇਟ, ਟਾਂਡਾ ਰੋਡ, ਦੁਆਬਾ ਚੌਕ, ਸੋਢਲ ਚੌਕ, ਚੰਦਨ ਨਗਰ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਡਾ.ਬੀ.ਆਰ.ਅੰਬਦੇਕਰ ਚੌਕ, ਗੁਰੂ ਨਾਨਕ ਮਿਸ਼ਨ ਚੌਕ ਅਤੇ ਹੋਰਨਾਂ ਖੇਤਰਾਂ ਵਿੱਚ ਲੱਘਿਆ ਦੀ ਅਗਵਾਈ ਕੀਤੀ ਗਈ।
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਵਿਸਵਾਸ਼ ਦੁਆਇਆ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹਰ ਤਰ੍ਹਾਂ ਦੇ ਕਦਮ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿ ਕੇ ਕੋਰੋਲਾ ਵਾਇਰਸ ਨੂੰ ਦੂਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।

super visa