ਜ਼ਿਲ੍ਹੇ ’ਚ 23 ਮਾਰਚ ਤੋਂ ਲਗਾਏ ਗਏ ਕਰਫ਼ਿਊ ਦੌਰਾਨ ਹੁਣ ਤੱਕ 229 ਵਿਅਕਤੀ ਗ੍ਰਿਫ਼ਤਾਰ

ਜ਼ਿਲ੍ਹੇ ’ਚ 23 ਮਾਰਚ ਤੋਂ ਲਗਾਏ ਗਏ ਕਰਫ਼ਿਊ ਦੌਰਾਨ ਹੁਣ ਤੱਕ 229 ਵਿਅਕਤੀ ਗ੍ਰਿਫ਼ਤਾਰ

ਜਲੰਧਰ 07 ਅਪ੍ਰੈਲ (ਨਿਊਜ85ਪੰਜਾਬ) - ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ 23 ਮਾਰਚ ਤੋਂ ਲਗਾਏ ਗਏ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਹੁਣ ਤੱਕ 229 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਅ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵਲੋਂ ਨਾਕਿਆਂ ਰਾਹੀਂ ਜਾਂਚ ਕਰਨ ਤੋਂ ਇਲਾਵਾ ਮਨੁੱਖ ਰਹਿਤ ਹਵਾਈ ਵਾਹਨ (ਯੂ.ਏ.ਵੀ.) ਨੂੰ ਵੀ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਫੜਨ ਲਈ ਲਗਾਇਆ ਗਿਆ ਹੈ।
                             ਸ੍ਰੀ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਕਮਿਸ਼ਨਰੇਟ ਪੁਲਿਸ ਵਲੋਂ ਵੱਖ-ਵੱਖ ਪੁਲਿਸ ਸਟੇਸ਼ਨਾਂ ਵਿੱਚ 165 ਐਫ.ਆਈ.ਆਰ.ਦਰਜ ਕੀਤੀਆਂ ਗਈਆ ਹਨ ਅਤੇ 3147 ਚਲਾਨ ਕਰਨ ਦੇ ਨਾਲ 302 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਰਫ਼ਿਊ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਅਤੇ ਉਨਾਂ ਦੀ ਭਲਾਈ ਲਈ ਲਗਾਇਆ ਗਿਆ ਹੈ ਤਾਂ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
                             ਸ੍ਰੀ ਭੁੱਲਰ ਨੇ ਕਿਹਾ ਕਿ ਅਜਿਹੀ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਜਦੋਂ ਤੱਕ ਕਰਫ਼ਿਊ ਹੱਟ ਨਹੀਂ ਜਾਂਦਾ। ਉਨ੍ਹਾਂ ਦੱਸਿਆ ਕਿ ਸਮੁੱਚੀ ਸੁਰੱਖਿਆ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕਰਨ ਤੋਂ ਇਲਾਵਾ ਸੈਕਟੋਰਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਹੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  ਸ੍ਰੀ ਭੁੱਲਰ ਨੇ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਕੇ ਕਾਨੂੰਨ ਹੱਥਾਂ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਕਰਨ ਵਾਲਿਆਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

super visa