ਜ਼ਿਲ੍ਹੇ ’ਚ ਕਰਫ਼ਿਊ ਦੌਰਾਨ ਜਰੂਰੀ ਚੀਜ਼ਾਂ ਦੀ ਨਿਰਵਿਘਨ ਸਪਲਾਈ ਨੂੰ ਹਰ ਹਾਲਤ ’ਚ ਜਾਰੀ ਰੱਖਿਆ ਜਾਵੇਗਾ-ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਕਰਫ਼ਿਊ ਦੌਰਾਨ ਜਰੂਰੀ ਚੀਜ਼ਾਂ ਦੀ ਨਿਰਵਿਘਨ ਸਪਲਾਈ ਨੂੰ ਹਰ ਹਾਲਤ ’ਚ ਜਾਰੀ ਰੱਖਿਆ ਜਾਵੇਗਾ-ਡਿਪਟੀ ਕਮਿਸ਼ਨਰ

ਜਲੰਧਰ 3 ਅਪ੍ਰੈਲ (ਨਿਊਜ85ਪੰਜਾਬ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਲਈ ਕਰਫ਼ਿਊ ਦੌਰਾਨ ਜ਼ਰੂਰੀ ਚੀਜਾਂ ਜਿਵੇਂ ਫ਼ਲ, ਸਬਜ਼ੀਆਂ,ਦੁੱਧ ਅਤੇ ਦਵਾਈਆਂ ਦੀ ਨਿਰਵਿਘਨ ਸਪਲਾਈ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਇਨਾਂ ਜਰੂਰੀ ਚੀਜਾਂ ਦੀ ਨਿਰਵਿਘਨ ਸਪਲਾਈ ਨੂੰ ਪਹਿਲਾਂ ਹੀ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਰੂਰੀ ਚੀਜਾਂ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਜੇ ਕਿਸੇ ਨੇ ਜ਼ਰੂਰੀ ਚੀਜ਼ਾਂ ਦੀ ਨਿਰਵਿਘਨ ਸਪਲਾਈ ਵਿੱਚ ਅੜਿੱਕਾ ਬਣਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਹੈ ਦੌਰਾਨ ਜੇ ਕਿਸੇ ਨੇ ਅਪਣੇ ਸੌੜੇ ਹਿੱਤਾਂ  ਦੀ ਪੂਰਤੀ ਲਈ ਲੋਕਾਂ ਦਾ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਵਿਅਕਤੀਆਂ ਤੋਂ ਅਵੇਸਲਾ ਨਹੀਂ ਹੈ ਅਤੇ ਉਨ੍ਹਾਂ ਦੀ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਜੋ ਇਨ੍ਹਾਂ ਹੰਗਾਮੀ ਹਲਾਤਾਂ ਵਿੱਚ ਆਪਣਾ ਨਿੱਜੀ ਲਾਭ ਕਮਾਉਣ ਬਾਰੇ ਸੋਚ ਰਹੇ ਹਨ। ਸ੍ਰੀ ਸ਼ਰਮਾ ਨੇ ਅਜਿਹੇ ਲੋਕਾਂ ਨੂੰ ਜ਼ਿਲ੍ਹੇ ਪ੍ਰਸ਼ਾਸਨ ਵਲੋਂ ਕੀਤੀ ਜਾਣ ਵਾਲੀ ਸਖ਼ਤ ਕਾਰਵਾਈ ਸਬੰਧੀ ਤਾੜਨਾ ਕੀਤੀ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਸਥਿਤੀ ਵਿੱਚ ਕਿਸੇ ਵੀ ਪ੍ਰਕਾਰ ਦੀ ਜਮ੍ਹਾਖੋਰੀ ਅਤੇ ਮੁਨਾਫ਼ਾਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜਮ੍ਹਾਂਖੋਰਾਂ ਤੇ ਮੁਨਾਫ਼ਾਖੋਰਾਂ ਨੂੰ ਤਾੜਨਾ ਕੀਤੀ ਕਿ ਜੇ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਨੂੰ ਕਾਨੁੂੰਨ ਅਪਣੇ ਹੱਥਾਂ ਵਿੱਚ ਲੈਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਵੱਡੇ ਪੱਧਰ ’ਤੇ ਲੋਕ ਹਿੱਤਾਂ ਨੂੰ ਦੇਖਦੇ ਹੋਏ ਅਜਿਹੇ ਲੋਕਾਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

super visa