ਜ਼ਿਲ੍ਹੇ ’ਚ ਗਲੇ ਰਾਹੀਂ ਕੀਤੇ ਗਏ 88 ਫੀਸਦ ਟੈਸਟ ਆਏ ਨੈਗੇਟਿਵ- ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.
ਜਲੰਧਰ, 18 ਮਈ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਸਬੰਧੀ ਗਲੇ ਰਾਹੀਂ ਲਏ ਗਏ 5949 ਸੈਂਪਲਾਂ ਵਿਚੋਂ 5263 ਸੈਂਪਲ ਨੈਗੇਟਿਵ ਪਾਏ ਗਏ ਹਨ ਜੋ ਕਿ ਕੁੱਲ ਟੈਸਟਾਂ ਦਾ 88 ਫੀਸਦ ਬਣਦੇ ਹਨ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਜ਼ਿਨਾਂ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਸੀ ਮੌਕੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਗਲੇ ਰਾਹੀਂ ਲਏ ਗਏ 5949 ਟੈਸਟਾਂ ਵਿਚੋਂ 214 ਟੈਸਟ ਪਾਜ਼ੀਟਿਵ ਪਾਏ ਗਏ ਜਦਕਿ 5263 ਟੈਸਟ ਨੈਗੇਟਿਵ ਆਏ ਹਨ। ਉਨ੍ਹਾਂ ਅੱਗੇ ਦੱਸਿਆ ਕਿ 289 ਟੈਸਟਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 156 ਕੋਰੋਨਾ ਵਾਇਰਸ ਮਰੀਜ਼ਾਂ ਨੂੰ ਇਲਾਜ ਉਪਰੰਤ ਸਿਵਲ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਜਿਨਾਂ ਮਰੀਜ਼ਾਂ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਉਨ੍ਹਾਂ ਵਿਚੋਂ ਕਿਸੇ ਦੀ ਵੀ ਹਾਲਤ ਨਾਜ਼ੁਕ ਨਹੀਂ ਹੈ।
ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਸਹਿਤ ਵਿਭਾਗ ਦੀਆਂ 112 ਟੀਮਾਂ ਵਲੋਂ ਅੱਜ ਘਰ-ਘਰ ਸਰਵੇ ਤਹਿਤ 8730 ਘਰਾਂ ਦਾ ਦੌਰਾ ਕਰਕੇ 36476 ਲੋਕਾਂ ਦੀਆਂ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 8265 ਲੋਕਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਸੀ ਜਿਸ ਵਿਚੋਂ 7427 ਲੋਕਾਂ ਵਲੋਂ 14 ਦਿਨ ਦਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ ਅਤੇ 838 ਲੋਕਾਂ ਦਾ ਹੋਮ ਕੁਆਰੰਟੀਨ ਸਮਾਂ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰਾ ਵਿਸ਼ਵ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਜੰਗ ਲੜ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅਤੇ ਖਾਸ ਕਰਕੇ ਜਲੰਧਰ ਵਿਚੋਂ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ‘ਸੈਲਪ ਹੋਮ ਕੁਆਰੰਟੀਨ’ ਅਤੇ ਸਮਾਜਿਕ ਦੂਰੀ ਦੇ ਨਿਯਮ ਨੂੰ ਜਿੰਦਗੀ ਦਾ ਅਟੁੱਟ ਅੰਗ ਬਣਾ ਕੇ ਜਿੱਤਿਆ ਜਾ ਸਕਦਾ ਹੈ।
.jpg)



.jpg)




.jpg)
.jpeg)

.jpeg)

.jpeg)
